ਕੈਬਨਿਟ ਮੰਤਰੀ ਤੇ ਚੇਅਰਮੈਨ ਵਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਐਲਾਨ

ਜਲੰਧਰ, 8 ਸਤੰਬਰ : ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।
ਸ਼ੋਭਾ ਯਾਤਰਾ ਸਬੰਧੀ ਇਥੇ ਵੱਖ-ਵੱਖ ਧਾਰਮਿਕ ਸੰਸਥਾਵਾਂ ਨਾਲ ਮੀਟਿੰਗ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਲੋਕ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਣ ਸਕਣ, ਇਸ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੂਰੀ ਧਾਰਮਿਕ ਭਾਵਨਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਦੇ ਬਦਲਵੇਂ ਰੂਟਾਂ, ਢੁੱਕਵੀਂ ਪਾਰਕਿੰਗ, ਸੁਰੱਖਿਆ ਅਤੇ ਹੋਰ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਇਕ ਵੱਖਰੀ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਪੂਰੀਆਂ ਧਾਰਮਿਕ ਰੀਤਾਂ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਅਪਣੇ ਅਖ਼ਤਿਆਰੀ ਫੰਡ ਵਿਚੋਂ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ।
ਸਭ ਲਈ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਹਰ ਸਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਮਨਾਉਣ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਸੁਝਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚੇਅਰਮੈਨ ਸਿਟੀ ਵਾਲਮੀਕਿ ਸਭਾ ਰਾਜ ਕੁਮਾਰ ਰਾਜੂ,  ਪ੍ਰਧਾਨ ਰਾਜੇਸ਼ ਭੱਟੀ, ਸੁਭਾਸ਼ ਸੌਂਧੀ, ਬਿਸ਼ਨ ਦਾਸ ਸਹੋਤਾ ਅਤੇ ਐਸ.ਕੇ.ਹੰਸ ਵੱਲੋਂ ਮੀਟਿੰਗ ਵਿੱਚ ਪਹੁੰਚਣ ’ਤੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿਟੀ ਵਾਲਮੀਕਿ ਸਭਾ, ਭਾਰਤੀ ਵਾਲਮੀਕਿ ਧਰਮ ਸਮਾਜ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧ ਵੀ ਮੀਟਿੰਗ ਵਿੱਚ ਮੌਜੂਦ ਸਨ।
—————

Leave a Comment

Your email address will not be published. Required fields are marked *

Scroll to Top