ਜਲੰਧਰ, 11 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਤੋਂ ਇਕ ਕਿਲੋਮੀਟਰ ਦੇ ਖੇਤਰ ਵਿੱਚ ਮਿਤੀ 17-09-2024 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

















































