ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਚੰਡੀਗੜ੍ਹ, 13 ਸਤੰਬਰ – ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ।

ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।

Leave a Comment

Your email address will not be published. Required fields are marked *

Scroll to Top