ਡਿਪਟੀ ਕਮਿਸ਼ਨਰ ਵਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ

ਜਲੰਧਰ, 04 ਅਕਤੂਬਰ:- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬਣਾਏ ਗਏ ਜ਼ਿਲ੍ਹਾ ਪੱਧਰੀ ਇਲੈਕਟਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਿਮਾਹੀ ਨਿਰੀਖਣ ਕੀਤਾ ਗਿਆ।  ਇਸ ਮੌਕੇ ਡਾ.ਅਗਰਵਾਲ ਵਲੋਂ ਈ.ਵੀ.ਐਮਜ਼ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਜਾਇਜ਼ਾ ਲਿਆ ਗਿਆ। 
ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ.ਅਗਰਵਾਲ ਵਲੋਂ ਇਨ੍ਹਾਂ ਮਸ਼ੀਨਾਂ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਜੋ ਕਿ ਚੋਣ ਪ੍ਰਕਿਰਿਆ ਲਈ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਇਸ ਵੇਅਰ ਹਾਊਸ ਨੂੰ ਰਾਖਵੀਆਂ ਈ.ਵੀ.ਐਮ. ਮਸ਼ੀਨਾਂ ਨੂੰ ਸੁਰੱਖਿਅਤ ਸਟੋਰ ਕਰਨ ਲਈ ਬਣਾਇਆ ਗਿਆ ਹੈ ਜਿਨ੍ਹਾਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿੱਚ ਵਰਤੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਈ.ਵੀ.ਐਮਜ਼ ਸਾਡੀ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹਨ ਜੋ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਬਣਾਉਂਦੀਆਂ ਹਨ। ਉਨ੍ਹਾਂ ਵਲੋਂ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top