ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਕਰਵਾਇਆ ਸੈਮੀਨਾਰ

ਜਲੰਧਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ’ ਵਿਸ਼ੇ ’ਤੇ 3 ਨਵੰਬਰ 2024 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵੱਲੋਂ ਅੱਜ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਵਿਖੇ ਸੈਮੀਨਾਰ ਕਰਵਾਇਆ ਗਿਆ।
ਸਬ ਡਵੀਜ਼ਨ ਨਕੋਦਰ ਦੇ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਡੀ.ਐਸ.ਪੀ. ਨਕੋਦਰ ਸੁਖਪਾਲ ਸਿੰਘ ਵੱਲੋਂ ਸੈਮੀਨਾਰ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਸੁਖਦੇਵ ਸਿੰਘ ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਤੇ ਪਾਰਸ ਚੱਢਾ ਨੇ ਆਪਣੇ ਸੰਬੋਧਨ ਦੌਰਾਨ ਭ੍ਰਿਸ਼ਟਾਚਾਰ ਵਧਣ ਦੇ ਕਾਰਨਾਂ ਬਾਰੇ ਚਰਚਾ ਕੀਤੀ।


ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਨੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ (www.vigilancebureau.punjab.gov.in), ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਅਤੇ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਲਈ ਹਾਜ਼ਰੀਨ ਨੂੰ ਅਪੀਲ ਵੀ ਕੀਤੀ। ਇਸ ਮੌਕੇ ਜਾਗਰੂਕਤਾ ਪੈਂਫਲੈੱਟ ਵੀ ਵੰਡੇ ਗਏ।
ਸੈਮੀਨਾਰ ਵਿਚ ਕਾਲਜ ਦੇ ਸਕੱਤਰ ਗੁਰਪ੍ਰੀਤ ਸਿੰਘ ਸੰਧੂ, ਪ੍ਰਿੰਸੀਪਲ ਪਰਬਲ ਜੋਸ਼ੀ, ਸੁਪਰਡੈਂਟ ਅਸ਼ਵਨੀ ਭੱਲਾ ਅਤੇ ਕਾਲਜ ਦੇ ਪ੍ਰੋਫੈਸਰ ਅਤੇ ਵਿਦਿਆਰਥੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top