ਉਦਯੋਗਿਕ ਸਿਖਲਾਈ ਸੰਸਥਾਵਾਂ ’ਚ ਠੇਕੇ ਦੇ ਆਧਾਰ ’ਤੇ ਗੈਸਟ ਫੈਕਲਟੀ ਲਈ ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ

ਜਲੰਧਰ, 2 ਨਵੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 7 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਠੇਕੇ ਦੇ ਆਧਾਰ ’ਤੇ ਗੈਸਟ ਫੈਕਲਟੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਆਦਮਪੁਰ, ਸਰਕਾਰੀ ਆਈ.ਟੀ.ਆਈ. ਲੋਹੀਆਂ ਖਾਸ ਅਤੇ ਸਰਕਾਰੀ ਆਈ.ਟੀ.ਆਈ. ਮੇਹਰ ਚੰਦ ਜਲੰਧਰ ਵਿਖੇ ਸੈਸ਼ਨ 2024-25 ਲਈ ਚੱਲ ਰਹੇ ਵੱਖ-ਵੱਖ ਟਰੇਡਾਂ ਇਲੈਕਟ੍ਰੀਸ਼ੀਅਨ, ਟੈਕਨੀਸ਼ੀਅਨ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਰ, ਪਲੰਬਰ, ਵੈਲਡਰ, ਮਕੈਨਿਕ ਇਲੈਕਟ੍ਰਿਕ ਵ੍ਹੀਕਲ, ਫਿਟਰ, ਵੁੱਡ ਵਰਕ ਟੈਕਨਿਕ, ਇਲੈਕਟ੍ਰਾਨਿਕ ਮਕੈਨਿਕ, ਸਟੈਨੋਗ੍ਰਾਫੀ ਅਤੇ ਸੈਕਰੀਟੇਰੀਅਲ ਸਹਾਇਕ (ਅੰਗਰੇਜ਼ੀ) ਲਈ ਗੈਸਟ ਫੈਕਲਟੀ ਦੀ ਭਰਤੀ ਕੀਤੀ ਜਾਣੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਡਾਇਰੈਕਟਰ ਜਨਰਲ ਟ੍ਰੇਨਿੰਗ ਭਾਰਤ ਸਰਕਾਰ ਦੀ ਵੈੱਬਸਾਈਟ https://dgt.gov.in/cts.details ਅਨੁਸਾਰ ਹੋਵੇਗੀ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਚਾਹਵਾਨ ਯੋਗ ਉਮੀਦਵਾਰ ਆਪਣੀ ਯੋਗਤਾ ਅਤੇ ਤਜ਼ੁਰਬੇ ਨਾਲ ਸਬੰਧਤ ਅਸਲ ਦਸਤਾਵੇਜ਼ ਸਮੇਤ ਫੋਟੋ ਕਾਪੀਆਂ (ਸਵੈ ਤਸਦੀਕ) ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਹ ਅਸਾਮੀਆਂ ਨਿਰੋਲ ਠੇਕੇ ਦੇ ਆਧਾਰ ’ਤੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਿੰਸੀਪਲ ਆਈ.ਟੀ.ਆਈ. ਮੇਹਰਚੰਦ ਨਾਲ 94174-10589 ਅਤੇ ਪ੍ਰਿੰਸੀਪਲ ਆਈ.ਟੀ.ਆਈ. ਆਦਮਪੁਰ ਨਾਲ 94633-65283 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top