ਵਿਸ਼ਵਕਰਮਾ ਦੀ ਪੂਜਾ ਕਰਨ ਨਾਲ ਕੰਮ ਦੀ ਹਰ ਰੁਕਾਵਟ ਦੂਰ ਹੁੰਦੀ ਹੈ ਅਤੇ ਨਵੀਂ ਊਰਜਾ ਮਿਲਦੀ ਹੈ – ਮਹਿੰਦਰ ਭਗਤ

ਜਲੰਧਰ : ਸ਼੍ਰੀ ਵਿਸ਼ਵਕਰਮਾ ਜਨ ਕਲਿਆਣ ਸਭਾ (ਰਜਿ.) ਵੱਲੋਂ ਸ਼੍ਰੀ ਵਿਸ਼ਵਕਰਮਾ ਮੰਦਿਰ ਨਿਊ ਹਰਬੰਸ ਨਗਰ ਜਲੰਧਰ ਵਿਖੇ ਭਗਵਾਨ ਵਿਸ਼ਵਕਰਮਾ ਜਯੰਤੀ ਮੌਕੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।
ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ, ਉਪਰੰਤ ਵੈਦਿਕ ਮੰਤਰਾਂ ਦੇ ਜਾਪ ਨਾਲ ਹਵਨ ਯੱਗ ਕੀਤਾ ਗਿਆ। ਆਰਕੀਟੈਕਚਰ ਅਤੇ ਸ਼ਿਲਪਕਾਰੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਦੀ ਵਿਸ਼ੇਸ਼ ਪੂਜਾ ਅਰਚਨਾ ਕੀਤੀ ਗਈ, ਮੰਦਿਰ  ਇਸਤਰੀ ਸਤਿਸੰਗ ਸਭਾ ਵੱਲੋਂ ਸੰਕੀਰਤਨ ਕੀਤਾ ਗਿਆ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ।
ਮਹਿੰਦਰ ਭਗਤ ਨੇ ਆਪਣੇ ਸੰਬੋਧਨ ‘ਚ ਵਿਸ਼ਵਕਰਮਾ ਜੈਅੰਤੀ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵਾਸਤੂ ਕਲਾ ਅਤੇ ਸ਼ਿਲਪਕਾਰੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰਨ ਨਾਲ ਨਾ ਸਿਰਫ ਨਵੀਂ ਊਰਜਾ ਮਿਲਦੀ ਹੈ ਸਗੋਂ ਕੰਮ ‘ਚ ਆਉਣ ਵਾਲੀਆਂ ਰੁਕਾਵਟਾਂ ਵੀ ਦੂਰ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਭਗਵਾਨ ਵਿਸ਼ਵਕਰਮਾ ਨੂੰ ਸਵਰਗ ਤੋਂ ਲੈ ਕੇ ਦਵਾਰਕਾ ਤੱਕ ਹਰ ਚੀਜ਼ ਦਾ ਨਿਰਮਾਤਾ ਮੰਨਿਆ ਜਾਂਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰਨ ਨਾਲ ਵਪਾਰ ਵਿੱਚ ਤਰੱਕੀ ਹੁੰਦੀ ਹੈ।
ਇਸ ਮੌਕੇ ਮੰਦਿਰ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਗਵਾਨ ਵਿਸ਼ਵਕਰਮਾ ਪੂਜਾ ਵਿੱਚ ਸ਼ਮੂਲੀਅਤ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top