ਬੰਦੀ ਛੋਡ ਦਿਵਸ ਨੂੰ ਸਮਰਪਿਤ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਕੀਰਤਨ ਸਮਾਗਮ ਕਰਵਾਏ ਗਏ।

ਆਦਮਪੁਰ (ਪਰਮਜੀਤ ਸਾਬੀ)- ਬੰਦੀ ਛੋਡ ਦਿਵਸ ਨੂੰ ਸਮਰਪਿਤ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਜੋ ਕਿ ਸਮੂਹ ਨਗਰ ਨਿਵਾਸੀ, ਐਨ.ਆਰ.ਆਈ. ਵੀਰਾਂ, ਗੁਰੁਦਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀ (ਡਰੋਲੀ ਕਲਾਂ ਵਾਲੇ), ਰਾਗੀ ਜੱਥਾ ਗਿ. ਸਤਵਿੰਦਰ ਸਿੰਘ ਖਾਲਸਾ ਜੀ (ਘੁੜਿਆਲ ਵਾਲੇ), ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਜੀ (ਬਾਬਾ ਬਕਾਲਾ ਵਾਲੇ), ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਜੀ (ਰਾਮਾ ਮੰਡੀ ਵਾਲੇ), ਰਾਗੀ ਜੱਥਾ ਭਾਈ ਤਜਿੰਦਰ ਸਿੰਘ ਜੀ (ਜੰਡੂ ਸਿੰਘਾ ਵਾਲੇ) ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹੁੰਚੀਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Leave a Comment

Your email address will not be published. Required fields are marked *

Scroll to Top