ਕੰਪਿਊਟਰ ਦਾ ਤਿੰਨ ਮਹੀਨੇ ਦਾ ਬੇਸਿਕ ਕੋਰਸ 15 ਨਵੰਬਰ ਤੋਂ

ਜਲੰਧਰ, 06 ਨਵੰਬਰ – ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਿਤ ਇੰਸਟੀਚਿਊਟ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ 15 ਨਵੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੇ ਬੱਚਿਆਂ ਨੁੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ।
ਪਰਮਿੰਦਰ ਕੌਰ ਸੈਣੀ ਨੇ ਅੱਗੇ ਦੱਸਿਆ ਕਿ ਕੰਪਿਊਟਰ ਬੇਸਿਕ ਕੋਰਸ ਦੇ ਤਿੰਨ ਮਹੀਨੇ ਦੌਰਾਨ ਬੱਚਿਆਂ ਨੂੰ ਐਮ.ਐਸ-ਆਫਿਸ, ਐਮ.ਐਸ-ਐਕਸਲ, ਐਮ.ਐਸ-ਪਾਵਰ ਪੁਆਇੰਟ, ਪ੍ਰਿੰਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਤੇ ਇੰਗਲਿਸ਼ ਟਾਈਪਿੰਗ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੀ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਕੋਰਸ ਖ਼ਤਮ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕੰਪਿਊਟਰ ਦੇ ਬੇਸਿਕ ਕੋਰਸ ਸਬੰਧੀ ਜਾਣਕਾਰੀ ਦਫ਼ਤਰ ਵਿਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਜਾਂ ਫੋਨ ਨੰਬਰ 84279-68374, 88173-21740 ਅਤੇ  0181-2452290 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ।
—————-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top