ਕੈਬਨਿਟ ਮੰਤਰੀ ਵਲੋਂ ਨਗਰ ਨਿਗਮ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜਲੰਧਰ, 6 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ 7 ਨਵੰਬਰ ਨੂੰ ਮਨਾਏ ਜਾ ਰਹੇ ਛੱਠ ਪੂਜਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬਿਸਤ ਦੁਆਬ ਨਹਿਰ ਬਸਤੀ ਬਾਵਾ ਖੇਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸਾਫ਼ ਸਫ਼ਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਸ ਸਥਾਨ ਨੂੰ ਛੱਠ ਪੂਜਾ ਲਈ ਪੂਰੀ ਤਰ੍ਹਾਂ ਕਰਨ ਦੀਆਂ ਹਦਾਇਤਾਂ ਕੀਤੀਆਂ।
     ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ ਕਿਉਂਕਿ ਵੀਰਵਾਰ ਦੀ ਸ਼ਾਮ ਨੂੰ ਧਾਰਮਿਕ ਰਸਮਾਂ ਨਿਭਾਉਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਥੇ ਇਕੱਠੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਤਿਉਹਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਥਾਨਕ ਧਾਰਮਿਕ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਵੀ ਲਏ ਗਏ।
  ਕੈਬਨਿਟ ਮੰਤਰੀ ਨੇ ਨਗਰ ਨਿਗਮ ਨੂੰ ਹਦਾਇਤਾਂ ਕੀਤੀਆਂ ਕਿ ਤਿਉਹਾਰ ਦੇ ਮੱਦੇਨਜ਼ਰ ਸਾਫ਼-ਸਫ਼ਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਛੱਠ ਪੂਜਾ ਤਿਉਹਾਰ ਦੀ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਸ਼ਰਧਾਲੂਆਂ ਲਈ ਸਨਮਾਨ ਯੋਗ ਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top