ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਨਵੰਬਰ ਨੂੰ ਨਗਰ ਕੀਰਤਨ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 8 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 12 ਨਵੰਬਰ 2024 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

Leave a Comment

Your email address will not be published. Required fields are marked *

Scroll to Top