ਡਿਪਟੀ ਕਮਿਸ਼ਨਰ ਨੇ ਜਲੰਧਰ-ਹੁਸ਼ਿਆਰਪੁਰ ਹਾਈਵੇ ਦੇ ਡਿਵਾਈਡਰ ’ਤੇ ਫੁੱਲਾਂ ਦੇ ਬੂਟੇ ਲਾਉਣ ਵਾਲੇ ਨਾਗਰਿਕਾਂ ਦੀ ਗੱਡੀ ਰੋਕ ਕੇ ਕੀਤੀ ਸ਼ਲਾਘਾ

ਜਲੰਧਰ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੀਰਵਾਰ ਨੂੰ ਆਦਮਪੁਰ ਤੋਂ ਵਾਪਸੀ ਦੌਰਾਨ ਰਸਤੇ ਵਿੱਚ ਪਿੰਡ ਚੂਹੜਵਾਲੀ ਕੋਲ ਦੋ ਵਿਅਕਤੀਆਂ ਨੂੰ ਜਲੰਧਰ-ਹੁਸ਼ਿਆਰਪੁਰ ਹਾਈਵੇ ਦੇ ਡਿਵਾਈਡਰ ’ਤੇ ਫੁੱਲਾਂ ਦੇ ਬੂਟੇ ਲਾਉਂਦੇ ਦੇਖਿਆ ਅਤੇ ਗੱਡੀ ਰੋਕ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਹ ਦੋ ਵਿਅਕਤੀ ਸਤਿੰਦਰ ਪਾਲ ਸਿੰਘ ਅਤੇ ਸੁਖਵਿੰਦਰ ਪਾਲ ਸਿੰਘ, ਜੋ ਡਿਵਾਈਡਰ ’ਤੇ ਫੁੱਲਾਂ ਦੇ ਬੂਟੇ ਲਗਾ ਰਹੇ ਸਨ, ਨਾਲ ਡਿਪਟੀ ਕਮਿਸ਼ਨਰ ਨੇ ਮੁਲਾਕਾਤ ਕੀਤੀ ਅਤੇ ਇਸ ਸਮਰਪਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।
ਡਾ. ਅਗਰਵਾਲ ਨੇ ਇਸ ਮੌਕੇ ਹੋਰਨਾਂ ਨਾਗਰਿਕਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਅਤੇ ਸੜਕਾਂ ਦੀ ਸੁੰਦਰਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਚੌਗਿਰਦੇ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਦੋ ਨਾਗਰਿਕ ਮਿਸਾਲ ਹਨ ਕਿ ਕਿਵੇਂ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਬਣਾ ਸਕਦੇ ਹਾਂ।
ਇਸ ਮੌਕੇ ਸੁਨੀਲ ਫੋਗਟ ਆਈ. ਏ.ਐਸ. (ਯੂ.ਟੀ.) ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top