ਜਲੰਧਰ, 12 ਨਵੰਬਰ :- ਜ਼ਿਲ੍ਹੇ ਵਿੱਚ ਅੱਜ ਝੋਨੇ ਦਾ ਭੁਗਤਾਨ 2 ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਿਫਟਿੰਗ ਵੀ ਰੋਜ਼ਾਨਾ 34 ਹਜ਼ਾਰ ਮੀਟਰਕ ਟਨ ਤੋਂ ਵੱਧ ਕਰਵਾਈ ਜਾ ਰਹੀ ਹੈ। ਬੀਤੇ ਦਿਨ ਕੇਵਲ ਇੱਕ ਹੀ ਦਿਨ ਵਿੱਚ ਰਿਕਾਰਡ 35,078 ਮੀਟਰਕ ਟਨ ਲਿਫ਼ਟਿੰਗ ਕਰਵਾਈ ਗਈ, ਜੋ ਪਿਛਲੇ ਸਾਲ ਨਾਲੋਂ ਸਭ ਤੋਂ ਵੱਧ ਲਿਫਟਿੰਗ ਸੀ। ਅੱਜ ਵੀ 34 ਹਜ਼ਾਰ ਮੀਟਰਕ ਟਨ ਤੋਂ ਵੱਧ ਝੋਨੇ ਦੀ ਚੁਕਾਈ ਹੋਈ।
ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 2017 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9,02,644 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 8,96,749 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 5,30,209 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਤੋਂ ਲਗਾਤਾਰ ਰੋਜ਼ਾਨਾ ਜਾਇਜ਼ਾ ਲਿਆ ਜਾ ਰਿਹਾ ਹੈ। ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।
- +91 99148 68600
- info@livepunjabnews.com