ਜਲੰਧਰ, 20 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਵੈਸਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਕਟ ਹਾਊਸ ਜਲੰਧਰ ਵਿਖੇ ਸਮੀਖਿਆ ਮੀਟਿੰਗ ਕੀਤੀ।
ਮਹਿੰਦਰ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬਿਜਲੀ, ਪਾਣੀ, ਸੀਵਰੇਜ ਜਾਂ ਹੋਰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਸ਼ਿਕਾਇਤ ਨਿਵਾਰਨ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਨਿਗਮ ਕਮਿਸ਼ਨਰ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਤੋਂ ਜਲੰਧਰ ਪੱਛਮੀ ਵਿੱਚ ਪਹਿਲਾਂ ਹੀ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਨਿਗਮ ਕਮਿਸ਼ਨਰ ਗੌਤਮ ਜੈਨ ਸਮੇਤ ਜੁਆਇੰਟ ਕਮਿਸ਼ਨਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
———-
- +91 99148 68600
- info@livepunjabnews.com