ਹੋਸ਼ਿਆਰਪੁਰ – ਪੁਲਿਸ ਲਾਈਨ, ਹੁਸ਼ਿਆਰਪੁਰ ਵਿਖੇ ਪੰਜਾਬ ਪੁਲਿਸ ਪੈਨਸ਼ਨਰ ਐਸੋਸਿਏਸ਼ਨ, ਹੁਸ਼ਿਆਰਪੁਰ ਦੇ ਨਵੇਂ ਬਣੇ ਜਿਲ੍ਹਾ ਪ੍ਰਧਾਨ ਸ੍ਰੀ ਸਵਰਨ ਸਿੰਘ ਰਿਟਾਇਰਡ ਡੀ.ਐਸ.ਪੀ ਅਤੇ ਹੋਰ ਮੈਂਬਰਾਂ ਵਲੋਂ ਗੁਰਦੁਆਰਾ ਸਾਹਿਬ, ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ, ਸ਼੍ਰੀ ਮਨੋਜ ਕੁਮਾਰ ਪੀ.ਪੀ.ਐਸ ਕਪਤਾਨ ਪੁਲਿਸ/ਸਥਾਨਿਕ ਅਤੇ ਸ੍ਰੀਮਤੀ ਮਨਪ੍ਰੀਤ ਸ਼ੀਂਹਮਾਰ, ਪੀ.ਪੀ.ਐਸ ਉਪ ਕਪਤਾਨ ਪੁਲਿਸ/ਸਥਾਨਿਕ ਹੁਸ਼ਿਆਰਪੁਰ ਜੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਪੰਜਾਬ ਪੁਲਿਸ ਪੈਨਸ਼ਨਰ ਐਸੋਸਿਏਸ਼ਨ, ਹੁਸ਼ਿਆਰਪੁਰ ਦੇ ਨਵੇਂ ਬਣੇ ਜਿਲ੍ਹਾ ਪ੍ਰਧਾਨ ਸ਼੍ਰੀ ਸਵਰਨ ਸਿੰਘ ਰਿਟਾਇਰਡ ਡੀ.ਐਸ.ਪੀ ਅਤੇ ਹੋਰ ਮੈਂਬਰਾਂ ਵਲੋਂ ਐਸ.ਐਸ.ਪੀ ਸਾਹਿਬ, ਐਸ.ਪੀ ਸਥਾਨਿਕ ਅਤੇ ਡੀ.ਐਸ.ਪੀ ਸਥਾਨਿਕ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਨੇ ਰਿਟਾਇਰਡ ਹੋ ਚੁੱਕੇ ਪੁਲਿਸ ਮੁਲਾਜ਼ਮਾਂ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।
- +91 99148 68600
- info@livepunjabnews.com