ਜਲੰਧਰ, 8 ਦਸੰਬਰ – ਡਾ. ਬੀ.ਆਰ. ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਕਬੀਰ ਚੈਰੀਟੇਬਲ ਹਸਪਤਾਲ ਵੱਲੋਂ ਅਜੈ ਯਾਦਵ ਫਾਊਂਡਰ ਅਮਲ ਅਤੇ ਡਾ. ਸਲੀਮ (ਸਤਿਗੁਰੂ ਰਹਿਮਤ ਚੈਰੀਟੇਬਲ ਸੁਸਾਇਟੀ) ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ।
ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲੰਬੇ ਸੰਘਰਸ਼ ਤੋਂ ਬਾਅਦ ਸਾਨੂੰ ਵੋਟ ਦਾ ਅਧਿਕਾਰ ਦਿਵਾਇਆ ਗਿਆ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਦਾ ਸੈਂਕੜੇ ਇਲਾਕਾ ਨਿਵਾਸੀਆਂ ਨੇ ਲਾਭ ਉਠਾਇਆ।
ਸੁਸਾਇਟੀ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਚਰਨ ਸਿੰਘ ਸੰਧੂ, ਦੀਪਕ ਸੰਧੂ, ਬਲਬੀਰ ਸਿੰਘ, ਨਰਿੰਦਰ ਸਿੰਘ, ਸੂਰਜ ਗਿੱਲ, ਵਰੇਸ਼ ਅਜੈ ਭੀਲ ਆਦਿ ਹਾਜ਼ਰ ਸਨ।
——–
- +91 99148 68600
- info@livepunjabnews.com