ਜਲੰਧਰ, 16 ਦਸੰਬਰ ( ਅਜੇ ਕੁਮਾਰ )-ਵਾਰਡ ਨੰਬਰ 35 ਤੋਂ ਕਾਂਗਰਸ ਦੀ ਉਮੀਦਵਾਰ ਅਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦੀ ਧਰਮ ਪਤਨੀ ਹਰਸ਼ਰਨ ਕੌਰ ਹੈਪੀ ਨੇ ਆਪਣਾ ਚੋਣ ਪ੍ਰਚਾਰ ਸਿਖਰਾਂ ‘ਤੇ ਪਹੁੰਚਾ ਦਿੱਤਾ ਹੈ। ਹੈਪੀ ਨੇ ਅੱਜ ਵਾਰਡ ਅੰਦਰ ਪੈਂਦੇ ਇਲਾਕੇ ਨਿਊ ਜੀ.ਟੀ.ਬੀ. ਨਗਰ, ਜੀ. ਟੀ. ਬੀ ਐਵੀਨਿਊ, ਪ੍ਰਤਾਪ ਨਗਰ, ਵਿਵੇਕ ਵਿਹਾਰ ਸਮੇਤ ਵੱਖ-ਵੱਖ ਕਾਲੋਨੀਆਂ ‘ਚ ਡੋਰ-ਟੂ-ਡੋਰ ਪ੍ਰਚਾਰ ਕੀਤਾ।
ਡੋਰ ਟੂ ਡੋਰ ਪ੍ਰਚਾਰ ਕਰਦੇ ਹੋਏ ਲੋਕਾਂ ਦਾ ਮਿਲ ਰਿਹਾ ਬਾਰੀ ਸਮਰਥਨ
ਇਸ ਮੌਕੇ ਗੱਲਬਾਤ ਕਰਦਿਆਂ ਹੈਪੀ ਨੇ ਕਿਹਾ ਕਿ ਉਸ ਨੂੰ ਚੋਣ ਪ੍ਰਚਾਰ ਦੌਰਾਨ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ 24 ਘੰਟੇ ਆਪਣੇ ਵਾਰਡ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਹੇ ਹਨ ਤੇ ਅੱਗੇ ਤੋਂ ਵੀ ਇਹ ਸੇਵਾ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਇਸ ਵਾਰ ਹੋਰ ਵੀ ਵੱਡੇ ਫਰਕ ਨਾਲ ਜਿੱਤ ਕੇ ਇਹ ਸੀਟ ਕਾਂਗਰਸ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਾਰਡ ਨੂੰ ਹਮੇਸ਼ਾ ਹੀ ਆਪਣਾ ਪਰਿਵਾਰ ਸਮਝਿਆ ਹੈ ਤੇ ਵਾਰਡ ਵਾਸੀਆਂ ਵੱਲੋਂ ਜੋ ਪਿਆਰ ਤੇ ਮਾਣ ਸਤਿਕਾਰ ਮੈਨੂੰ ਦਿੱਤਾ ਜਾ ਰਿਹਾ ਹੈ ਮੈਂ ਉਸ ਲਈ ਉਨ੍ਹਾਂ ਦੀ ਸਦਾ ਰਿਣੀ ਰਹਾਂਗੀ।
*ਕੈਪਸ਼ਨ*
*ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੂੰ ਮਿਲਦੇ ਹੋਏ ਕਾਂਗਰਸੀ ਉਮੀਦਵਾਰ ਹਰਸ਼ਰਨ ਕੌਰ ਹੈਪੀ।*