ਗੁਰਦੁਆਰਾ ਸ਼ਹੀਦ ਬਾਬਾ ਮਤੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ।

ਆਦਮਪੁਰ (ਪ੍ਰਮਜੀਤ ਸਾਬੀ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸਮੂਹ ਨਗਰ ਨਿਵਾਸੀ, ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਤਿੰਦਰ ਸਿੰਘ ਜੇ ਮਨਿਹਾਸ ਕੈਨੇਡਾ ਨਿਵਾਸੀ ਐਕਸ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਗੁਰਦੀਪ ਸਿੰਘ ਪਰਿਹਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ। 

ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ, ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੀ ਪੰਜਵੜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਕਥਾ ਵਾਚਕ ਗਿਆਨੀ ਜੈਦੀਪ ਸਿੰਘ ਜੀ ਫਗਵਾੜਾ ਵਾਲੇ, ਢਾਡੀ ਜੱਥਾ ਭਾਈ ਜਸਵਿੰਦਰ ਸਿੰਘ ਸਿੱਧੂ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸੰਗਰਾਂਦ ਦੇ ਦਿਹਾੜੇ ਮੌਕੇ ਸੰਗਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਅਤ ਗੁਰਬਾਣੀ ਦਾ ਭਰਪੂਰ ਆਨੰਦ ਮਾਣਿਆ। ਸੰਗਤ ਦੀ ਸਹੂਲਤ ਵਾਸਤੇ ਗੁਰਦੁਆਰਾ ਸਾਹਿਬ ਵਿਖੇ ਪਿਮਸ ਹਸਪਤਾਲ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਅੰਤ ਵਿੱਚ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਸਰਬੱਤ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਜੀ ਨੇ ਬਾਖੂਬੀ ਨਿਭਾਈ ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਚਾਹ ਪਕੌੜੇ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top