ਜਲੰਧਰ, 23 ਦਸੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸਾਂ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਦੀ ਅਗਵਾਈ ਵਿੱਚ ਜਲੰਧਰ ਜ਼ਿਲ੍ਹੇ ਦੇ 45 ਨੌਜਵਾਨ ਮੁੰਡੇ ਕੁੜੀਆਂ ਨੂੰ ਦਿੱਲੀ ਦਾ ਟੂਰ ਲਵਾਇਆ ਗਿਆ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਦਿੱਲੀ ਦੇ ਇਤਿਹਾਸਿਕ ਸਥਾਨਾਂ ਤੋਂ ਜਾਣੂ ਕਰਵਾਉਣਾ ਸੀ।
ਟੂਰ ਦੌਰਾਨ ਨੌਜਵਾਨਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਲੋਟਸ ਟੈਂਪਲ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਲਾਲ ਕਿਲ੍ਹਾ, ਇੰਡੀਆ ਗੇਟ, ਕੁਤੁਬ ਮੀਨਾਰ, ਰਾਜਘਾਟ ਅਤੇ ਪੁਲਿਸ ਸ਼ਹੀਦਾਂ ਦੀ ਯਾਦਗਾਰ ਵਰਗੇ ਸਥਾਨਾਂ ’ਤੇ ਲਿਜਾਇਆ ਗਿਆ ਅਤੇ ਇਨ੍ਹਾਂ ਸਥਾਨਾਂ ਦੀ ਇਤਿਹਾਸਿਕ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਟੂਰ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਕੇ ਉਨ੍ਹਾਂ ਦੀ ਸ਼ਖਸੀਅਤ ਨੂੰ ਹੋਰ ਨਿਖਾਰਨਾ ਹੈ।
- +91 99148 68600
- info@livepunjabnews.com