ਭਾਰਤੀ ਫੌਜ ’ਚ ਅਗਨੀਵੀਰ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ

ਜਲੰਧਰ, 20 ਜਨਵਰੀ : ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਕਪੂਰਥਲਾ ਵਿਖੇ ਅਧਿਕਾਰੀ ਕੈਪਟਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਣ ਲਈ ਤਿਆਰੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਫਿਜ਼ੀਕਲ/ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਵਿਖੇ ਮੁਫ਼ਤ ਤਿਆਰੀ ਕਰ ਸਕਦੇ ਹਨ। ਕੈਂਪ ਵਿੱਚ ਨੌਜਵਾਨਾਂ ਵਾਸਤੇ ਜਿੰਮ ਅਤੇ ਸਮਾਰਟ ਕਲਾਸ ਰੂਮ ਦਾ ਖਾਸ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਆਦਿ ਦਸਤਾਵੇਜ਼ਾਂ ਦੀਆਂ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ਼ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 83601-63527/ 69002-00733/ 99143-69376 ਜਾਂ ਟ੍ਰੇਨਿੰਗ ਦੇ ਸਥਾਨ ਸੀ-ਪਾਈਟ ਕੈਂਪ, ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top