ਗਣਤੰਤਰ ਦਿਵਸ ਮੌਕੇ ਜਲੰਧਰ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ

ਜਲੰਧਰ, 25 ਜਨਵਰੀ : 76ਵੇਂ ਗਣਤੰਤਰ ਦਿਵਸ ਮੌਕੇ ਐਤਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣਗੇ।
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਸ਼ਹਿਰ ਦੇ ਪ੍ਰਮੁੱਖ ਚੌਕਾ ’ਤੇ ਖਾਸ ਸਜਾਵਟ ਕੀਤੀ ਗਈ। ਰੰਗ-ਬਿਰੰਗੀਆਂ ਲਾਈਟਾਂ ਤੋਂ ਇਲਾਵਾ ਚੌਕਾ ਨੂੰ ਤਿਰੰਗੇ ਦੇ ਰੰਗਾਂ ਵਿੱਚ ਰੰਗਿਆ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਮਹੱਤਵਪੂਰਣ ਤੇ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

Leave a Comment

Your email address will not be published. Required fields are marked *

Scroll to Top