ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਰੱਖਣ ਦੇ ਹੁਕਮ

ਜਲੰਧਰ : ਪੰਜਾਬ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਆਵਾਜ਼ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਨਿਯਮ, 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਪਬਲਿਕ ਲੋਕੇਸ਼ਨਾਂ ਆਦਿ ’ਤੇ ਲਾਊਡ ਸਪੀਕਰਾਂ ਆਦਿ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ।
ਇਹ ਹੁਕਮ 28 ਮਾਰਚ 2025 ਤੱਕ ਲਾਗੂ ਰਹੇਗਾ।

Leave a Comment

Your email address will not be published. Required fields are marked *

Scroll to Top