ਹੁਸ਼ਿਆਰਪੁਰ – ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਦਰ ਲਾਂਬਾ IPS ਜੀ ਦੇ ਦਿਸ਼ਾ ਨਰਦੇਸ਼ਾ ਅਨੁਸਾਰ ਜਿਲੇ ਅੰਦਰ ਮਾੜੇ ਅੰਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ SP (INV) ਹੁਸ਼ਿਆਰਪੁਰ, ਸ੍ਰੀ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ .ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ ।ਮਿਤੀ 13-02-2025 ਨੂੰ ਏ ਐਸ.ਆਈ ਬਲਵੀਰ ਸਿੰਘ 319 ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਮਿਤੀ 11-02-2025 ਨੂੰ ਨੇੜੇ ਵੀ ਡੀ ਪੀ ਓ ਦਫਤਰ ਪਾਸੋ ਅੋਰਤ ਪਾਸੋ ਕੰਨ ਦੀ ਬਾਲੀ (ਸੋਨਾ) ਦੀ ਖੋਹ ਕੀਤੀ ਸੀ ਨੂੰ ਕਾਬੂ ਕਰਕੇ ਉਸ ਪਾਸੋ ਖੋਹ ਕੀਤੀਆ ਬਾਲੀ ( ਸੋਨਾ ) ਬ੍ਰਾਮਦ ਕੀਤੀ ਗਈ ਇਸ ਨੂੰ ਪੇਸ਼ ਅਦਾਲਤ ਕਰਕੇ ਰਿਮਾਡ ਹਾਸਲ ਕਰਕੇ ਹੋਰ ਵੀ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤਾ ਜੋ ਇਲਾਕੇ ਵਿਚ ਹੋਇਆ ਹੋਰ ਵੀ ਵਾਰਦਤ ਨੂੰ ਟਰੇਸ ਕੀਤਾ ਜਾ ਸਕੇ ।

















































