ਚੰਡੀਗੜ੍ਹ, 11 ਮਾਰਚ: ਪੰਜਾਬ ਕਾਂਗਰਸ ਨੇ ਮੰਗ ਕੀਤੀ ਹੈ ਕਿ ਚੋਣ ਵਿਭਾਗ ਸੂਬੇ ਵਿੱਚ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਵੀਂ ਅਤੇ ਅੱਪਡੇਟ ਕੀਤੀ ਵੋਟਰ ਸੂਚੀ ਦੀ ਵਰਤੋਂ ਕਰੇ।
ਮੁੱਖ ਚੋਣ ਅਧਿਕਾਰੀ ਨੂੰ ਲਿਖੇ ਇੱਕ ਪੱਤਰ ਵਿੱਚ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਇਨ੍ਹਾਂ ਚੋਣਾਂ ਲਈ ਜਨਵਰੀ 2025 ਤੱਕ ਅੱਪਡੇਟ ਕੀਤੀ ਗਈ ਨਵੀਂ ਵੋਟਰ ਸੂਚੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੇ ਸਾਲ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੌਰਾਨ, 2023 ਦੀਆਂ ਵੋਟਰ ਸੂਚੀਆਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ ਕਈ ਔਕੜਾਂ ਦਾ ਸਾਹਮਣਾ ਕਰਨਾ ਪਿਆ ਅਤੇ ਯੋਗ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵੀ ਵਾਂਝਾ ਕੀਤਾ ਗਿਆ। ਉਨ੍ਹਾਂ ਕਿਹਾ, ਸੰਸਦੀ ਚੋਣਾਂ ਵਿੱਚ ਆਪਣੀ ਵੋਟ ਪਾਉਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਕਿਉਂਕਿ ਵਰਤੀ ਗਈ ਵੋਟਰ ਸੂਚੀ 2023 ਵਿੱਚ ਅੱਪਡੇਟ ਕੀਤੀ ਗਈ ਸੀ।
ਵੜਿੰਗ ਨੇ ਚੋਣ ਕਮੀਸ਼ਨਰ ਨੂੰ ਇਸ ਸੰਬੰਧੀ ਜਲਦੀ ਤੋਂ ਜਲਦੀ ਜ਼ਰੂਰੀ ਨਿਰਦੇਸ਼ ਜਾਰੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਨਵਰੀ 2025 ਤੱਕ ਸਿਰਫ਼ ਅੱਪਡੇਟ ਕੀਤੀ ਗਈ ਵੋਟਰ ਸੂਚੀ ਦੀ ਵਰਤੋਂ ਇਨ੍ਹਾਂ ਚੋਣਾਂ ਲਈ ਕੀਤੀ ਜਾਵੇ।
