41 ਵੇ ਸਵੈਂ ਇੱਛੁਕ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ

ਜਲੰਧਰ (ਪਰਮਜੀਤ ਸਾਬੀ) – 13 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਡਰੋਲੀ ਕਲਾਂ ਵਿਖੇ ਮਾਣਯੋਗ ਪ੍ਰਧਾਨ ਸਾਬ ਜੱਥੇਦਾਰ ਮਨੋਹਰ ਸਿੰਘ ਜੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕ਼ਾ ਨਿਵਾਸੀ, ਨਗਰ ਨਿਵਾਸੀ ਅਤੇ ਹਮੇਸ਼ਾ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਪਿਆਰ ਕਰਨ ਵਾਲੀ ਸਾਧ ਸੰਗਤ, ਐਨ ਆਰ ਆਈ ਵੀਰਾਂ ਭੈਣਾਂ ਦੇ ਵੱਡੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਵੱਖ ਵੱਖ ਧਾਰਮਿਕ ਕੀਰਤਨੀਏ ਜੱਥਿਆਂ ਦੁਆਰਾ ਸਾਧ ਸੰਗਤਾਂ ਨੂੰ ਸ਼ਬਦ ਗੁਰੂ ਨਾਲ਼ ਜੋੜਿਆ ਜਾਵੇਗਾ ਅਤੇ ਦਸਵੰਧ ਗਰੀਬਾਂ ਲਈ ਐਨ ਜੀ ਓ ਪੰਜਾਬ ਵੱਲੋਂ ਹਮੇਸ਼ਾ ਹੀ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਤਹਿਤ 41 ਵਾ ਸਵੈਂ ਇੱਛੁਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜੀ
ਸੋ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਨੇ ਕਿਹਾ ਕਿ ਆਉ ਆਪਾਂ ਸ਼ਹੀਦ ਸਿੰਘਾਂ ਦੇ ਪਾਵਨ ਪਵਿੱਤਰ ਦਰਬਾਰ ਤੇ ਨਤਮਸਤਕ ਹੁੰਦਿਆਂ ਹੋਇਆਂ
ਮਨੁੱਖਤਾ ਦੇ ਭਲੇ ਵਾਸਤੇ ਵੱਧ ਤੋਂ ਵੱਧ ਆਪਣਾਂ ਬੇਸ਼ਕੀਮਤੀ ਖੂਨਦਾਨ ਕਰ ਵੀ ਲੋੜਵੰਦਾਂ ਦੇ ਕੰਮ ਆ ਸਕਿਏ

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top