ਗੁਰਦਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

ਆਦਮਪੁਰ (ਪਰਮਜੀਤ ਸਾਬੀ)- ਖਾਲਸਾ ਸਾਜਨਾ ਦਿਵਸ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ (ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ), ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਸਚਖੰਡ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ, ਕਥਾਵਾਚਕ ਭਾਈ ਹਰਪ੍ਰੀਤ ਸਿੰਘ ਵਡਾਲਾ (ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਸਾਹਿਬ), ਗਿ: ਗੁਰਮੀਤ ਸਿੰਘ ਐਮ.ਏ.(ਹਜੂਰੀ ਢਾਡੀ ਜੱਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ) ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਹਲਕਾ ਵਿਧਾਇਕ ਆਦਮਪੁਰ ਸੁਖਵਿੰਦਰ ਕੋਟਲੀ ਅਤੇ ਸੀਨੀਅਰ ਸਪੋਕਸਮੈਨ ਆਮ ਆਦਮੀ ਪਾਰਟੀ ਪਵਨ ਕੁਮਾਰ ਟੀਨੂੰ ਨੇ ਵੀ ਉੱਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਅੰਤ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top