ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ

ਜਲੰਧਰ, 23 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵਲੋਂ ਸੈਲਾਨੀਆਂ ’ਤੇ ਕੀਤੇ ਗਏ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੇਕਸੂਰ ਸੈਲਾਨੀਆਂ ’ਤੇ ਕੀਤਾ ਗਿਆ ਹਮਲਾ ਬਹੁਤ ਹੀ ਮੰਦਭਾਗਾ ਤੇ ਕਾਇਰਤਾ ਪੂਰਨ ਹੈ।
ਸ੍ਰੀ ਭਗਤ ਨੇ ਹਮਲੇ ਵਿੱਚ ਮਾਰੇ ਗਏ ਸੈਲਾਨੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਸੂਮ ਸੈਲਾਨੀਆਂ ਉਪਰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਬਤ ਹੁੰਦਾ ਹੈ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ।
    ਉਨ੍ਹਾਂ ਕਿਹਾ ਕਿ ਇਸ ਅੱਤਵਾਦੀ ਹਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਹੈ, ਜਿਸ ਵਿਚ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
———–

Leave a Comment

Your email address will not be published. Required fields are marked *

Scroll to Top