ਵਿਸ਼ਵ ਵਾਤਾਵਰਣ ਦਿਵਸ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਖਾਲਸਾ ਕਾਲਜ ਤੋਂ ਰਾਮਾ ਮੰਡੀ ਤੱਕ ਲਾਏ ਬੂਟੇ

ਜਲੰਧਰ, 5 ਜੂਨ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਖਾਲਸਾ ਕਾਲਜ ਜਲੰਧਰ ਤੋਂ ਰਾਮਾ ਮੰਡੀ ਜਲੰਧਰ ਤੱਕ ਛਾਂਦਾਰ ਅਤੇ ਫਲਾਂ ਵਾਲੇ ਦਰੱਖਤ ਲਗਾਏ ਗਏ।
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਆਜ਼ਾਦ, ਸੀ.ਜੇ.ਐੱਮ. ਸੁਸ਼ੀਲ ਕੁਮਾਰ ਬੋਧ ਅਤੇ ਏ.ਸੀ.ਜੇ.ਐੱਮ. ਹਰਪ੍ਰੀਤ ਕੌਰ ਵੀ ਮੌਜੂਦ ਸਨ।
ਪੂਰਾ ਇੱਕ ਮਹੀਨਾ ਚੱਲਣ ਵਾਲੀ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਸਾਡੀ ਜ਼ਿੰਦਗੀ ਦਾ ਅਹਿਮ ਅੰਗ ਹੈ। ਇਹ ਸਾਨੂੰ ਜੀਵਨ ਦਿੰਦਾ ਹੈ, ਸਾਡੇ ਭੋਜਨ ਦਾ ਸਰੋਤ ਹੈ ਅਤੇ ਸਾਡੀ ਸਿਹਤ ਦੀ ਸੰਭਾਲ ਕਰਦਾ ਹੈ।
ਸੀ.ਜੇ.ਐੱਮ. ਰਾਹੁਲ ਕੁਮਾਰ ਆਜ਼ਾਦ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਸਾਨੂੰ ਸਭ ਨੂੰ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ, ਜਿਸ ਵਿੱਚ ਰੁੱਖ ਲਗਾਉਣਾ, ਪਾਣੀ ਬਚਾਉਣਾ, ਰੀਸਾਈਕਲ ਕਰਨਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣਾ ਸ਼ਾਮਲ ਹੈ।
ਇਸ ਮੌਕੇ ਕੁਲਵਿੰਦਰ ਬਾਘਾ, ਬੋਲੀਨਾ ਦੋਆਬਾ ਵੈੱਲਫੇਅਰ ਸੁਸਾਇਟੀ, ਪ੍ਰਿੰਸੀਪਲ ਖਾਲਸਾ ਕਾਲਜ ਇੰਦਰਜੀਤ,  ਪ੍ਰੇਮਜੀਤ ਸਿੰਘ, ਜਗਨ ਨਾਥ ਅਤੇ ਗੋਰਖ ਕੁਮਾਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top