ਸਰਕਾਰੀ ਕਾਲਜ ਤਲਵਾੜਾ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਵਿੱਚ ਦਿਖ ਰਿਹਾ ਭਾਰੀ ਉਤਸ਼ਾਹ

ਤਲਵਾੜਾ(ਸੌਨੂੰ ਥਾਪਰ) : ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ, ਤਲਵਾੜਾ ‘ਚ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ।
ਕਾਲਜ ਰਜਿਸਟਰਾਰ ਪ੍ਰੋ. ਅਜੈ ਕੁਮਾਰ ਅਰਸ਼ ਨੇ ਕਿਹਾ ਕਿ ਕੰਢੀ ਖੇਤਰ ਵਿੱਚ ਵਿੱਤੀ ਸਾਧਨਾਂ ਦੀ ਘਾਟ ਕਾਰਨ ਇਲਾਕੇ ਦੇ ਲੋਕਾਂ ਲਈ ਆਪਣੇ ਬੱਚਿਆਂ ਨੂੰ ਵੱਡੇ ਸ਼ਹਿਰਾਂ ਦੇ ਮਹਿੰਗੇ ਕਾਲਜਾਂ ਵਿੱਚ ਪੜ੍ਹਾਉਣਾ ਮੁਸ਼ਕਿਲ ਹੈ । ਇਸ ਦੇ ਮੁਕਾਬਲੇ ਕੰਢੀ ਖੇਤਰ ਦਾ ਇਹ ਕਾਲਜ ਘੱਟ ਖ਼ਰਚੇ ‘ਤੇ ਸਾਇੰਸ, ਕਾਮਰਸ, ਆਰਟਸ, ਪੰਜਾਬੀ, ਹਿੰਦੀ ਆਦਿ ਵਰਗੇ ਗੈਰ-ਕਿੱਤਾ ਮੁੱਖੀ ਕੋਰਸ ਤੇ ਪੀ.ਜੀ.ਡੀ.ਸੀ.ਏ ਵਰਗੇ ਵੱਡੇ ਕਿੱਤਾ-ਮੁਖੀ ਕੋਰਸ ਪ੍ਰਦਾਨ ਕਰ ਰਿਹਾ ਹੈ।

ਇਹ ਕਾਲਜ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਮੁੱਖ ਤੌਰ ‘ਤੇ ਉਨ੍ਹਾਂ ਕੁੜੀਆਂ ਲਈ ਜਿਨ੍ਹਾਂ ਦੇ ਮਾਪੇ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਉਨ੍ਹਾਂ ਨੂੰ ਪੜ੍ਹਾਉਣ ਦੇ ਸਮਰੱਥ ਨਹੀਂ ਹਨ । ਇਸ ਤੋਂ ਇਲਾਵਾ ਇਹ ਕਾਲਜ ਦਾਖ਼ਲਾ ਲੈਣ ਵਾਲੇ ਸਾਰੇ ਬੱਚਿਆਂ ਲਈ ਸੀ.ਐਮ, ਪੀ.ਐਮ ਅਤੇ ਨੈਸ਼ਨਲ ਸਕਾਲਰਸ਼ਿਪ ਵਰਗੇ ਕਈ ਤਰ੍ਹਾਂ ਦੇ ਵਜ਼ੀਫ਼ਿਆਂ ਦਾ ਵੀ ਪ੍ਰਬੰਧ ਕਰਦਾ ਹੈ ।
ਪ੍ਰਿੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਕੰਢੀ ਖੇਤਰ ਦਾ ਇਹ ਇੱਕੋ ਇੱਕ ਸਰਕਾਰੀ ਕਾਲਜ ਹੈ, ਜਿੱਥੇ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਭੇਜਣ ਵਿੱਚ ਮਾਣ ਮਹਿਸੂਸ ਕਰਦੇ ਹਨ । ਇੰਨਾ ਹੀ ਨਹੀਂ, ਹਰ ਸਾਲ ਇਸ ਕਾਲਜ ਦੇ ਇੱਕ-ਦੋ ਵਿਦਿਆਰਥੀ ਯੂਨੀਵਰਸਿਟੀ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਰਹਿੰਦੇ ਹਨ ਤੇ ਆਪਣੇ ਮਾਪਿਆਂ ਦੇ ਨਾਲ-ਨਾਲ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ । 2025-26 ਦੇ ਸੈਸ਼ਨ ‘ਚ ਵੱਡੀ ਗਿਣਤੀ ਵਿੱਚ ਇਸ ਕਾਲਜ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦਾ ਇਸ ਕਾਲਜ ਦੀ ਉੱਤਮਤਾ ਨੂੰ ਦਰਸਾਉਂਦਾ ਹੈ ।


ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਲਜ ਦਾ ਸਟਾਫ਼ ਬਹੁਤ ਮਿਹਨਤੀ ਤੇ ਉਨਾਂ ਦੇ ਬੱਚਿਆਂ ਪ੍ਰਤੀ ਸਮਰਪਿਤ ਹੈ । ਉਹ ਉਹਨਾਂ ਦੇ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਪੜ੍ਹਾਉਦੇ ਹਨ । ਕਈ ਵਾਰ ਦੇਖਿਆ ਗਿਆ ਹੈ ਕਿ ਸਟਾਫ਼ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਿੱਤੀ ਸਹਾਇਤਾ ਵੀ ਪ੍ਰਦਾਨ ਕਰਦਾ ਹੈ । ਪ੍ਰਿੰਸੀਪਲ ਦੇ ਸਹਿਯੋਗ ਨਾਲ ਗਰੀਬ ਬੱਚਿਆਂ ਦੀ ਮਦਦ ਲਈ ਕਾਲਜ ‘ਚ ਹੀ ਇੱਕ ਸੈੱਲ ਬਣਾਇਆ ਗਿਆ ਹੈ, ਜੋ ਉਨ੍ਹਾਂ ਨੂੰ ਮੁਫ਼ਤ ਵਿੱਚ ਕਿਤਾਬਾਂ ਪ੍ਰਦਾਨ ਕਰਦਾ ਹੈ । ਉਨ੍ਹਾਂ ਨੂੰ ਮਾਣ ਹੈ ਕਿ ਉਹ ਇਸ ਕਾਲਜ ਵਿੱਚ ਆਪਣੇ ਬੱਚਿਆਂ ਨੂੰ ਪੜ੍ਹਾ ਰਹੇ ਹਨ ।


Leave a Comment

Your email address will not be published. Required fields are marked *

Scroll to Top