ਨਗਰ ਕੀਰਤਨ ਦੌਰਾਨ ਆਈਆਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਲਗਾਇਆ ਗਿਆ।

ਆਦਮਪੁਰ (ਦਲਜੀਤ ਸਿੰਘ ਕਲਸੀ )- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ 430ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਤੋ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਪਿੰਡ ਅਰਜਨਵਾਲ ਵਿਖੇ ਪੁੱਜਾ। ਜਿੱਥੇ ਪਿੰਡ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਸਨ। ਜਿਸ ਨੂੰ ਆਈਆਂ ਹੋਈਆਂ ਸੰਗਤਾਂ ਨੇ ਬੜੇ ਪਿਆਰ ਨਾਲ ਛਕਿਆ। ਸਮੂਹ ਨਗਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦੌਰਾਨ ਆਏ ਹੋਏ ਪਤਵੰਤੇ ਸੱਜਣਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ ਵੱਲੋਂ ਪਿੰਡ ਅਰਜਨਵਾਲ ਦੀ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ, ਸੁਖਬੀਰ ਸਿੰਘ ਲੰਬੜਦਾਰ, ਬਾਬਾ ਗੁਰਦੇਵ ਸਿੰਘ, ਬਚਿੱਤਰ ਸਿੰਘ, ਕੁਲਵਿੰਦਰ ਸਿੰਘ ਟੋਨੀ, ਹਰਜੀਤ ਸਿੰਘ, ਰਘਵੀਰ ਸਿੰਘ, ਲਹਿਬਰ ਸਿੰਘ, ਅਮਰੀਕ ਸਿੰਘ, ਤਸ਼ਵੀਰ ਸਿੰਘ, ਮੋਹਣ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਓਕਾਰ ਸਿੰਘ, ਗੁਰਦਿਆਲ ਸਿੰਘ, ਹਰਵਿੰਦਰ ਸਿੰਘ, ਜੀਤਾ ਸਿੰਘ, ਜਗਦੀਪ ਸਿੰਘ, ਏਕਮ ਸਿੰਘ, ਪਰਮਵੀਰ ਸਿੰਘ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top