ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਸੂਬੇ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਤੇ ਉਠਾਏ ਸਵਾਲ

ਪਟਿਆਲਾ 10 ਜੁਲਾਈ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਆਪਣੇ ਨਿਵਾਸ ਸਥਾਨ ਤੇ ਗੱਲਬਾਤ ਕਰਦਿਆ ਅੱਜ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਤੇ ਸਵਾਲ ਉਠਾਇੰਦਿਆ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ ਮੋਹਨ ਯਾਦਵ ਨੇ ਲੁਧਿਆਣਾ ਦਾ ਦੌਰਾ ਕੀਤਾ ਅਤੇ ਸਾਰੇ ਕਾਰੋਬਾਰੀ ਦਿੱਗਜਾਂ ਨਾਲ ਇੱਕ ਮੀਟਿੰਗ ਕੀਤੀ। ਕੁਝ ਮਿੰਟਾਂ ਵਿੱਚ ਹੀ ਆਪਣੇ ਸੂਬੇ ਲਈ 15,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਲੈ ਕੇ ਵਾਪਸ ਵੀ ਚਲੇ ਗਏ।

ਮੋਹਿਤ ਮਹਿੰਦਰਾ ਨੇ ਕਿਹਾ ਕਿ ਇਹ ਸਭ ਸੰਜੀਵ ਅਰੋੜਾ ਦੇ ਨੱਕ ਹੇਠ ਅਤੇ ਉਨਾਂ ਦੇ ਹੀ ਜੱਦੀ ਸ਼ਹਿਰ ਵਿੱਚ ਹੋਇਆ। ਇਥੇ ਤੱਕ ਕਿ ਪੰਜਾਬ ਦੇ ਨਵੇਂ ਬਣੇ ਉਦਯੋਗ ਮੰਤਰੀ ਇਸ ਬਾਰੇ ਕੁਝ ਨਹੀਂ ਕਰ ਸਕੇ। ਇਹ ਉਨ੍ਹਾਂ ਦੀ ਅਯੋਗਤਾ ਨੂੰ ਉਜਾਗਰ ਕਰਦਾ ਹੈ। ਉਨਾ ਕਿਹਾ ਕਿ ਸੰਜੀਵ ਅਰੋੜਾ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਸੂਬੇ ਦੇ ਉਦਯੋਗ ਮੰਤਰੀ ਵਜੋਂ ਉਨ੍ਹਾਂ *ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ। ਉਹ ਨਿਵੇਸ਼ ਪ੍ਰਮੋਸ਼ਨ ਲਈ ਜ਼ਿੰਮੇਵਾਰ ਹਨ ਅਤੇ ਇਸ ਖਾਸ ਘਟਨਾ ਅਤੇ ਤਿਆਰੀ ਦੀ ਘਾਟ ਹੋਣੀ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਮੰਤਰੀ ਅਰੋੜਾ ਨੂੰ ਜਾਗਣਾ ਚਾਹੀਦਾ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ। 2 ਲੱਖ ਨੌਕਰੀਆਂ ਜੋ ਹੁਣ ਐਮਪੀ ਵਿੱਚ ਜਾਣਗੀਆਂ, ਉਹ ਪੰਜਾਬ ਵਿੱਚ ਆਉਣੀਆਂ ਚਾਹੀਦੀਆਂ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top