ਅਗਨੀਵੀਰ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਜਾਰੀ

ਜਲੰਧਰ, 2 ਅਗਸਤ : ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਅਗਨੀਵੀਰ ਭਰਤੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਚੱਲ ਰਹੀ ਹੈ।
ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ, ਉਹ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਟ੍ਰੇਨਿੰਗ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਜਲਦ ਤੋਂ ਜਲਦ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ’ਚ ਭਰਤੀ ਸਬੰਧੀ ਫਿਜ਼ੀਕਲ ਦੀ ਤਿਆਰੀ ਲਈ ਵੀ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਨੌਜਵਾਨਾਂ ਲਈ ਜਿੰਮ, ਖੇਡਾਂ ਦਾ ਖਾਸ ਪ੍ਰਬੰਧ ਹੈ।
ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਲਈ ਉਮੀਦਵਾਰ ਆਪਣੇ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਆਦਿ ਦੀਆਂ ਫੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ ਫੋਟੋਗ੍ਰਾਫ਼ ਨਾਲ ਲੈ ਕੇ ਆਉਣ।
ਉਨ੍ਹਾਂ ਦੱਸਿਆ ਹੈ ਕਿ ਨੌਜਵਾਨਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527,69002-00733 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top