ਆਦਮਪੁਰ (ਪਰਮਜੀਤ ਸਾਬੀ) ਭਾਦੋਂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਸੰਗਤਾਂ, ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ, ਕਮੇਟੀ ਮੈਂਬਰਾਂ ਅਤੇ ਅੈਨ. ਅਾਰ. ਅਾਈ. ਵੀਰਾਂ ਅਤੇ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜਾ ਮਨਾਇਆ ਗਿਅਾ। ਇਸ ਮੌਕੇ ਕਥਾਵਾਚਕ ਅਜੈਪਾਲ ਸਿੰਘ (ਬਸੀ ਪਠਾਣਾਂ, ਫਤਿਹਗੜ੍ਹ ਸਾਹਿਬ ਵਾਲੇ), ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ (ਗੁਰਦੁਅਾਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ), ਹਜ਼ੂਰੀ ਰਾਗੀ ਭਾਈ ਸਰਵਣ ਸਿੰਘ ਜੀ (ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ) , ਢਾਡੀ ਜੱਥਾ ਭਾਈ ਅਮਰਜੀਤ ਸਿੰਘ ਚੰਨ ਨਵਾਂ ਸ਼ਹਿਰ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ।

ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ‘ੳੁੱਤਮ ਸਵਾਦਿਸ਼ਟ ਚੂਰਨ’ ਵਲੋਂ ਦੇਸੀ ਅਤੇ ਅਾਯੁਰਵੈਦਿਕ ਦਵਾਈਅਾਂ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਅੰਤ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਅਾਇਅਾ ਹੋਇਅਾਂ ਸੰਗਤਾਂ ਦਾ ਧੰਨਵਾਦ ਕੀਤਾ।

















































