ਸ਼ਹੀਦ ਭਾਈ ਨਾਰੰਗ ਸਿੰਘ ਜੀ ਦੀ ਯਾਦ ਅਤੇ ਹੋਰ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਕਰਾਇਆ ਸਮਾਗਮ

ਆਦਮਪੁਰ( ਦਲਜੀਤ ਸਿੰਘ ਕਲਸੀ)- ਭਾਰਤ ਦੇਸ਼ ਦੀ ਵੰਡ ਸਮੇਂ ਸੰਨ 1947 ਵਿੱਚ ਪਿੰਡ ਖਨੌੜਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮੁਸਲਮਾਨਾਂ ਨਾਲ ਲੜਦੇ ਹੋਏ ਸ਼ਹੀਦ ਸਿੰਘ ਸ਼ਹੀਦ ਭਾਈ ਨਾਰੰਗ ਸਿੰਘ ਜੀ ਅਤੇ ਹੋਰ ਸਿੰਘਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਹੀਦੀ ਗੁਰਮਤ ਸਮਾਗਮ 21-8-25 ਨੂੰ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ  ਕਿਰਾਇਆ ਗਿਆ। ਜਿਸ ਵਿੱਚ ਹਜੂਰੀ ਕੀਰਤਨੀ ਰਾਗੀ ਅਤੇ ਢਾਡੀ ਸਿੰਘਾਂ ਨੇ ਸ਼ਹੀਦਾਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ  ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਕਮੇਟੀ ਮੈਂਬਰਾਂ ਦੇ ਉਪਰਾਲੇ ਨਾਲ ਸਾਰਾ ਪ੍ਰਬੰਧ ਕੀਤਾ ਗਿਆ। ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਬਹੁਤ ਸਾਰਾ ਸਹਿਯੋਗ ਦਿੱਤਾ ਗਿਆ ਸ਼ਹੀਦ ਭਾਈ ਨਾਰੰਗ ਸਿੰਘ ਜੀ ਦੇ ਭਤੀਜਾ ਮੱਖਣ ਸਿੰਘ ਜੀ ਨੂੰ ਪ੍ਰਧਾਨ ਮਨੋਹਰ ਸਿੰਘ ਜੀ ਨੇ ਸਰੋਪਿਆ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਸਿੰਘ ਜੀ ਵੱਲੋਂ ਬਾਖੂਬੀ ਨਿਭਾਈ ਗਈ। ਜਥੇਦਾਰ ਮਨੋਹਰ ਸਿੰਘ ਜੀ ਨੇ ਆਈਆਂ ਹੋਈਆਂ ਸੰਗਤਾਂ ਦਾ ਬਹੁਤ ਬਹੁਤ  ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top