ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਪੁਲਿਸ ਮੁਖੀ ਜਿਲ੍ਹਾ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਸੀ। ਉਪਰੰਤ  ਜਿਸ ਤੋਂ ਬਾਅਦ ਹੁਣ ਇਸੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ 2 ਸਤੰਬਰ, 2025 ਨੂੰ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਕਿ ਵਿਵਾਦ ਤਹਿਤ ਗੁਰੂਦਵਾਰਾ ਦੀ ਜਾਇਦਾਦ ਦੀ ਤੱਥ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।

Leave a Comment

Your email address will not be published. Required fields are marked *

Scroll to Top