ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਤਬਦੀਲੀ, 1 ਨਵੰਬਰ ਤੋਂ ਨਵੇਂ ਹੁਕਮ ਲਾਗੂ

ਚੰਡੀਗੜ੍ਹ : ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।

ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹੁਣ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ, ਜਦਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 9:00 ਵਜੇ ਤੋਂ 3:20 ਵਜੇ ਤੱਕ ਰਹੇਗਾ। ਇਹ ਨਵਾਂ ਸਮਾਂ 20 ਫ਼ਰਵਰੀ 2026 ਤੱਕ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top