ਚੇਤਨਾ ਵਿੱਦਿਅਕ ਟੂਰ : ਵਿਦਿਆਰਥੀਆਂ ਨੇ ਰੈੱਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਕੀਤੀ ਹਾਸਲ

ਜਲੰਧਰ, 10 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ‘ਚੇਤਨਾ ਵਿੱਦਿਅਕ ਟੂਰ’ ਤਹਿਤ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਜਲੰਧਰ ਦੇ ਕਰੀਬ 35 ਵਿਦਿਆਰਥੀਆਂ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਦੌਰਾ ਕੀਤਾ ਅਤੇ ਰੈੱਡ ਕਰਾਸ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮਨੁੱਖਤਾ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣ ਸਬੰਧੀ ਜਾਗਰੂਕ ਕੀਤਾ। ਰੈੱਡ ਕਰਾਸ ਸੁਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਡਾ. ਸੁਰਜੀਤ ਲਾਲ ਨੇ ਵਿਦਿਆਰਥੀਆਂ ਦੇ ਨਾਲ ਆਏ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਲੇਖਾਕਾਰ ਰੈੱਡ ਕਰਾਸ ਸੋਸਾਇਟੀ ਨੇਕ ਰਾਮ ਅਤੇ ਐਡਵੋਕੇਟ ਰਾਕੇਸ਼ ਕੁਮਾਰ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top