ਟੀ.ਵੀ.ਐਸ. ਗਰੁੱਪ ਕੰਪਨੀ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ֹ’ਚ 30 ਲੱਖ ਰੁਪਏ ਦਾ ਯੋਗਦਾਨ

ਜਲੰਧਰ, 13 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਹੜ੍ਹ ਦੀ ਪੀੜਤਾਂ ਦੀ ਮਦਦ ਲਈ ਲੁਕਾਸ ਇੰਡੀਅਨ ਸਰਵਿਸ ਲਿਮਟਿਡ, ਲੁਕਾਸ ਟੀ.ਵੀ.ਐਸ. ਲਿਮਟਿਡ ਅਤੇ ਡੇਲਫੀ ਟੀ.ਵੀ.ਐਸ. ਟੈਕਨਾਲੋਜੀਜ਼ ਲਿਮਟਿਡ ਵੱਲੋਂ 10-10 ਲੱਖ ਰੁਪਏ (ਕੁੱਲ 30 ਲੱਖ ਰੁਪਏ) ਦਾ ਚੈੱਕ ਰੰਗਲਾ ਪੰਜਾਬ ਸੁਸਾਇਟੀ ਅਧੀਨ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਸੌਂਪਿਆ ਗਿਆ।

ਇਹ ਚੈੱਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਜ਼ੋਨਲ ਹੈੱਡ ਸੰਜੀਵ ਕੁਮਾਰ ਅੱਤਰੀ ਨੇ ਭੇਟ ਕੀਤਾ।

ਕੰਪਨੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਾਏ ਗਏ ਇਸ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਕੁਦਰਤੀ ਆਫ਼ਤ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਔਖੀ ਘੜੀ ਵਿਚੋਂ ਬਾਹਰ ਕੱਢਣ ਵਿੱਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ’ਤੇ ਖ਼ਰਚ ਕੀਤੀ ਜਾਵੇਗੀ।

ਡਾ. ਅਗਰਵਾਲ ਨੇ ਕਿਹਾ ਕਿ ਸੰਕਟ ਦੇ ਸਮੇਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਗਦਾਨ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਦਾਨੀ ਸੱਜਣਾਂ ਵੱਲੋਂ ਵੀ ਪੰਜਾਬ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਨੁੱਖਤਾ ਦੀ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਕੀਤਾ ਗਿਆ ਇਹ ਉਪਰਾਲਾ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਵੀ ਹੜ੍ਹ ਪੀੜਤਾਂ ਵੱਲ ਮਦਦ ਦਾ ਹੱਥ ਵਧਾਉਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰੇਗਾ।

ਉਨ੍ਹਾਂ ਹੋਰਨਾਂ ਦਾਨੀ ਸੱਜਣਾਂ ਨੂੰ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top