ਚੋਣ ਪ੍ਰਕਿਰਿਆ, ਵੋਟ ਰਜਿਸਟ੍ਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ, ਚੋਣ ਕਮਿਸ਼ਨ ਵੱਲੋਂ ਜਾਰੀ ਐਪਲੀਕੇਸ਼ਨਾਂ/ਪੋਰਟਲ ਬਾਰੇ ਜਾਣਕਾਰੀ ਕੀਤੀ ਹਾਸਲ

ਚੇਤਨਾ ਵਿੱਦਿਅਕ ਟੂਰ : ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ
ਜਲੰਧਰ, 15 ਨਵੰਬਰ : ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ ‘ਚੇਤਨਾ ਵਿੱਦਿਅਕ ਟੂਰ’ ਤਹਿਤ ਸਕੂਲ ਆਫ ਐਮੀਨੈਂਸ, ਮਕਸੂਦਾਂ ਦੇ ਵਿਦਿਆਰਥਿਆਂ ਨੂੰ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਵੀ ਕੀਤਾ ਗਿਆ।
ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਰਜਿਸਟ੍ਰੇਸ਼ਨ ਲਈ ਵਰਤੇ ਜਾਣ ਵਾਲੇ ਫਾਰਮਾਂ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਫਾਰਮ ਨੰ. 6 (ਨਵੀਂ ਵੋਟ ਬਣਾਉਣ ਲਈ), ਫਾਰਮ ਨੰ. 7 (ਵੋਟਰ ਸੂਚੀ ਵਿੱਚ ਦਰਜ ਵੋਟ ਕਟਵਾਉਣ ਲਈ), ਫਾਰਮ ਨੰ. 8 (ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣ ਲਈ/ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਸ਼ਿਫਟਿੰਗ ਕਰਨ ਲਈ/ਡੁਪਲੀਕੇਟ ਵੋਟਰ ਕਾਰਡ ਪ੍ਰਾਪਤ ਕਰਨ ਲਈ/ਪੀ.ਡਬਲਯੂ.ਡੀ. ਵਜੋਂ ਮਾਰਕਿੰਗ ਲਈ, ਫਾਰਮ ਨੰ. 6ਬੀ (ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ) ਅਤੇ ਫਾਰਮ ਨੰ.6ਏ (ਐਨ.ਆਰ.ਆਈ. ਨੂੰ ਵੋਟਰ ਵਜੋਂ ਵੋਟਰ ਸੂਚੀ ਵਿੱਚ ਦਰਜ ਕਰਨ ਲਈ) ਸਬੰਧੀ ਦੱਸਿਆ ਗਿਆ।


ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੱਖ-ਵੱਖ ਐਪਲੀਕੇਸ਼ਨਾਂ/ਪੋਰਟਲ ਜਿਵੇਂ ਵੋਟਰ ਹੈਲਪਲਾਈਨ ਐਪ (Voter Helpline App), ਨੋ ਯੂਅਰ ਕੈਂਡੀਡੇਟ (Know Your Candidate), ਸੀ-ਵਿਜਿਲ (C-Vigil), ਵੋਟਰ ਸਰਵਿਸ ਪੋਰਟਲ ( Voters Service Portal) (https://voters.eci.gov.in/) ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫ਼ਸਰ ਬਾਰੇ ਅਤੇ ਉਨ੍ਹਾਂ ਦੇ ਕੰਮਾਂ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top