ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ

ਜਲੰਧਰ, 22 ਨਵੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਨੀਵਾਰ ਨੂੰ ਗਾਂਧੀ ਵਨੀਤਾ ਆਸ਼ਰਮ ਵਿੱਚ ਰਹਿਣ ਵਾਲੀ ਇਕ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ, ਜੋ ਸ਼ੁੱਕਰਵਾਰ ਰਾਤ ਬਾਥਰੂਮ ਵਿੱਚ ਡਿਗੀ ਹੋਈ ਹਾਲਤ ਵਿੱਚ ਮਿਲੀ ਸੀ। ਅਧਿਕਾਰੀਆਂ ਵੱਲੋਂ ਤੁਰੰਤ ਉਸਨੂੰ ਨੇੜਲੇ ਨਰਸਿੰਗ ਹੋਮ ਪਹੁੰਚਾਇਆ ਗਿਆ, ਜਿੱਥੋਂ ਉਸਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਡਾ. ਅਗਰਵਾਲ ਨੇ ਸਬੰਧਤ ਐਸ.ਡੀ.ਐਮ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋ ਹਫਤਿਆਂ ਦੇ ਅੰਦਰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਵੱਲੋਂ ਲੜਕੀ ਦੇ ਮਾਤਾ-ਪਿਤਾ ਨੂੰ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਅਗਲੇਰੀ ਹੋਰ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਪੋਸਟਮਾਰਟਮ ਕਰਨ ਲਈ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਸਾਰੀਆਂ ਮੈਡੀਕਲ-ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇ।
ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੌਰੈਂਸਿਕ ਮਾਹਰਾਂ ਅਤੇ ਪੁਲਿਸ ਟੀਮਾਂ ਵੱਲੋਂ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਪਾਰਦਰਸ਼ੀ ਅਤੇ ਵਿਆਪਕ ਜਾਂਚ ਦਾ ਭਰੋਸਾ ਦਿੱਤਾ ਹੈ।

Leave a Comment

Your email address will not be published. Required fields are marked *

Scroll to Top