ਪੁਲਿਸ ਕਮਿਸ਼ਨਰ ਵਲੋਂ ਅਣਗਹਿਲੀ ਕਰਨ ਵਾਲਾ ਏ.ਐਸ.ਆਈ. ਨੌਕਰੀ ਤੋਂ ਡਿਸਮਿਸ, ਦੋ ਪੀ.ਸੀ.ਆਰ ਮੁਲਾਜ਼ਮ ਮੁਅੱਤਲ

ਜਲੰਧਰ, 27 ਨਵੰਬਰ: ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ਏ.ਐਸ.ਆਈ. ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆ।

ਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਏ.ਐਸ.ਆਈ. ਮੰਗਤ ਰਾਮ ਵੱਲੋਂ ਮੌਕੇ ਉੱਤੇ ਬਣਦੀ ਪੁਲਿਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸੀ.ਸੀ.ਟੀ.ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।

ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕਰਦੀ ਹੈ, ਸਗੋਂ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈ,  ਇਸ ਲਈ ਜ਼ੀਰੋ-ਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖਿਲਾਫ ਡਿਸਮਿਸ ਦੀ ਕਾਰਵਾਈ ਕੀਤੀ ਗਈ ਹੈ।
——–

Leave a Comment

Your email address will not be published. Required fields are marked *

Scroll to Top