ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ‘ਚ 328 ਮਰੀਜ਼ਾਂ ਦੀ ਸਿਹਤ ਜਾਂਚ

ਜਲੰਧਰ, 23 ਦਸੰਬਰ: ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਸਮੇਸ਼ ਨਗਰ ਜਲੰਧਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ, ਜਿਸ ਵਿੱਚ 328 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।

ਇਸ ਤੋਂ ਇਲਾਵਾ 64 ਵਿਅਕਤੀਆਂ ਦੇ ਐਕਸਰੇ, 97 ਵਿਅਕਤੀਆਂ ਦੀ ਸ਼ੂਗਰ ਸਬੰਧੀ ਜਾਂਚ ਅਤੇ 100 ਦੇ ਐਚ.ਆਈ.ਵੀ. ਟੈਸਟ ਕੀਤੇ ਗਏ। ਕੈਂਪ ਦੌਰਾਨ ਸਾਰੇ ਮਰੀਜ਼ਾਂ ਨੂੰ ਦਵਾਈਆਂ ਦੀ ਮੁਫ਼ਤ ਵੰਡ ਕੀਤੀ ਗਈ। ਕੈਂਪ ਦਾ ਉਦਘਾਟਨ ਸੀ.ਐਮ.ਐਫ.ਓ. ਨਵਦੀਪ ਸਿੰਘ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ.  ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਟੀ.ਬੀ. ਅਫ਼ਸਰ ਨੇ ਕੈਂਪ ਵਿੱਚ ਹਾਜ਼ਰ ਮਰੀਜ਼ਾਂ ਨੂੰ ਟੀ.ਬੀ. ਦੀ ਬਿਮਾਰੀ ਦੇ ਲੱਛਣਾਂ, ਇਲਾਜ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। 

ਇਸ ਮੌਕੇ ਡਾ. ਕੇਵਲ ਕ੍ਰਿਸ਼ਨ, ਡਾ. ਮਾਨਵ ਮਿੱਡਾ, ਡਾ. ਅਨੁਰਾਗ, ਮਿਸ ਰਾਵੀਆ ਸਟੇਟ ਟੀ.ਬੀ. ਕੁਆਰਡੀਨੇਟਰ, ਅੰਕਿਤਾ, ਰਾਕੇਸ਼ ਕੁਮਾਰ ਐਡਵੋਕੇਟ, ਨੇਕ ਰਾਮ, ਸ਼ੀਨੂੰ, ਸੁਨੀਲ ਕੁਮਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ।

Leave a Comment

Your email address will not be published. Required fields are marked *

Scroll to Top