ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੂਬਾ ਵਾਸੀਆਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਜਲੰਧਰ, 25 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕ੍ਰਿਸਮਸ ਦੇ ਸ਼ੁਭ ਮੌਕੇ ’ਤੇ ਸੂਬਾ ਵਾਸੀਆਂ ਨੂੰ ਨਿੱਘੀਆ ਸ਼ੁਭਕਾਮਨਾਵਾਂ ਦਿੱਤੀਆਂ।
ਇਥੇ ਮਿਸ਼ਨ ਕੰਪਾਊਂਡ ਚਰਚ ਅਤੇ ਚਰਚ ਆਫ਼ ਸਾਈਨਜ਼ ਐਂਡ ਵੰਡਰਜ਼, ਪਿੰਡ ਖਾਂਬੜਾ ਵਿਖੇ ਕ੍ਰਿਸਮਸ ਦੇ ਸ਼ੁਭ ਅਵਸਰ ’ਤੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਕੁੱਲ ਲੋਕਾਈ ਨੂੰ ਦਿੱਤਾ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ।
ਸ਼੍ਰੀ ਭਗਤ ਨੇ ਕਿਹਾ ਕਿ ਅਜਿਹੇ ਮੌਕੇ ਨਾ ਸਿਰਫ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਸਗੋਂ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਸਮਾਜ ਨੂੰ ਪ੍ਰੇਰਿਤ ਵੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਵੱਲੋਂ ਦਿਖਾਏ ਮਾਰਗ ’ਤੇ ਚੱਲ ਕੇ ਆਪਸੀ ਭਾਈਚਾਰੇ, ਸਾਂਝ ਅਤੇ ਇਕ-ਦੂਜੇ ਦੇ ਹਮਦਰਦ ਬਣਨ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਤਿਹਾਸਕ ਮਿਸ਼ਨ ਕੰਪਾਊਂਡ ਚਰਚ, ਜੋ ਕਿ ਲਗਭਗ 140 ਸਾਲ ਪੁਰਾਣਾ ਹੈ, ਵਿਖੇ ਆ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਚਰਚ ਦੀ ਸਾਂਭ-ਸੰਭਾਲ ਲਈ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਸ਼੍ਰੀ ਭਗਤ ਨੇ ਇਸ ਮੌਕੇ ਚਰਚ ਆਫ਼ ਸਾਈਨਜ਼ ਐਂਡ ਵੰਡਰਜ਼ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਸਲਾਹਿਆ।
ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਜਲੰਧਰ ਵਿਖੇ ਵੱਖ-ਵੱਖ ਸੰਗਠਨਾਂ ਅਤੇ ਚਰਚਾ ਵੱਲੋਂ ਕ੍ਰਿਸਮਸ ਦੇ ਸ਼ੁਭ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਵੀ ਸ਼ਿਰਕਤ ਕੀਤੀ ਗਈ।

Leave a Comment

Your email address will not be published. Required fields are marked *

Scroll to Top