ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ ਰੋਜ਼ਾਨਾ 1 ਕਿਲੋ ਗੰਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਰੇ ਸ਼ਾਕਾਹਾਰੀ ਜਾਨਵਰਾਂ ਦੇ ਚੱਟਣ ਲਈ ਚੱਟਾਨੀ ਲੂਣ ਵੀ ਯਕੀਨੀ ਬਣਾਇਆ ਜਾਂਦਾ ਹੈ।

ਇਸ ਤੋਂ ਇਲਾਵਾ, ਸਰਦੀਆਂ ਦੌਰਾਨ ਹਰੇਕ ਹਿਰਨ ਨੂੰ ਰੋਜ਼ਾਨਾ 100 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਹਰੇਕ ਬਾਂਦਰ ਨੂੰ ਰੋਜ਼ਾਨਾ 20 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਰੋਜ਼ਾਨਾ 100 ਗ੍ਰਾਮ ਗੰਨਾ ਵੀ ਖੁਆਇਆ ਜਾਂਦਾ ਹੈ।

ਇੰਨਾ ਹੀ ਨਹੀਂ, ਸਰਦੀਆਂ ਦੇ ਮੌਸਮ ਵਿੱਚ ਹਰ ਹਾਥੀ ਨੂੰ ਰੋਜ਼ਾਨਾ 100 ਕਿਲੋ ਗੰਨਾ ਦਿੱਤਾ ਜਾਂਦਾ ਹੈ ਅਤੇ ਛੋਟੇ ਪੰਛੀਆਂ ਲਈ ਅਲਸੀ ਦੇ ਬੀਜ ਅਤੇ ਪੋਸ਼ਣ ਸਪਲੀਮੈਂਟ ਵੀ ਯਕੀਨੀ ਬਣਾਏ ਜਾ ਰਹੇ ਹਨ।

Leave a Comment

Your email address will not be published. Required fields are marked *

Scroll to Top