ਜਲੰਧਰ, 13 ਮਾਰਚ :- ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਵੈ-ਸਹਾਇਤਾ ਗਰੁੱਪਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵਲੋਂ ਮਹਿਲਾ ਉੱਦਮੀ ਸਨਮਾਨ-2026 ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਤਹਿਤ ਸਥਾਨਕ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ਦੇ ਸਵੈ-ਸਹਾਇਤਾ ਗਰੁੱਪਾਂ ਦੀਆਂ 100 ਮਹਿਲਾ ਉੱਦਮੀਆਂ ਦਾ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿੱਵਿਆ ਪੀ, ਸਹਾਇਕ ਕਮਿਸ਼ਨਰ ਮੁਕਲਿਨ ਆਰ, ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਕ੍ਰਿਸ਼ਨਾ ਭਗਤ, ਸ਼ੋਭਾ ਭਗਤ, ਹਰਮਿੰਦਰ ਕੌਰ, ਆਸ਼ਾ ਸਮਰਾਏ, ਐਡਵੋਕੇਟ ਸਿਮਰਨਜੀਤ ਕੌਰ ਰੰਧਾਵਾ, ਸੰਗੀਤਾ ਕਪੂਰ, ਸੁਲੇਖਾ ਸ਼ਰਮਾ ਤੇ ਹੋਰ ਸ਼ਖਸਤੀਆਂ ਵੀ ਮੌਜੂਦ ਸਨ।
ਇਸ ਮੌਕੇ ਐਚ.ਐਮ.ਵੀ.ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਵੰਨਗੀ ਵੀ ਪੇਸ਼ ਕੀਤੀ ਗਈ।

















































