ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨੇ ਲਾਲ ਰਤਨ ਫਰਨੀਚਰ ਮਾਰਕੀਟ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਲੰਧਰ, 26 ਮਾਰਚ : ਵਪਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਮੰਤਵ ਨਾਲ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਲਾਲ ਰਤਨ ਫਰਨੀਚਰ ਮਾਰਕੀਟ ਐਸੋਸੀਏਸ਼ਨ ਦੇ ਵਪਾਰੀਆਂ ਨਾਲ ਇੱਕ ਇੰਟਰੈਕਟਿਵ ਮੀਟਿੰਗ ਸੈਸ਼ਨ ਕੀਤਾ ਗਿਆ।

ਇਸ ਸੈਸ਼ਨ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਨੇ ਵਪਾਰੀਆਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਦਸ ਵਪਾਰੀਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਜੋ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਸੰਵਾਦ ਮਜ਼ਬੂਤ ਹੋ ਸਕੇ । ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਕਾਰੋਬਾਰ ਕਰਨ ਲਈ ਸਾਜ਼ਗਾਰ ਮਾਹੌਲ ਦੇਣ ਲਈ ਵਚਨਬੱਧ ਹੈ।

ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਚੇਅਰਮੈਨ ਸੁਮਿਤ ਸ਼ਰਮਾ ਨੇ ਵਪਾਰੀਆਂ ਦੀ ਭਰਵੀਂ ਸ਼ਮੂਲੀਅਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮਨਿੰਦਰ ਸਿੰਘ ਅਤੇ ਅੰਕੁਰ ਸਯਾਲ ਵੀ ਮੌਜੂਦ ਸਨ।
ਇਹ ਪਹਿਲਕਦਮੀ ਜਿਥੇ ਕਮਿਸ਼ਨ ਦੀ ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਵਾਰ-ਵਾਰ ਗੱਲਬਾਤ ਅਤੇ ਫੌਰੀ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਉਥੇ ਇਸ ਸੈਸ਼ਨ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਖੁੱਲ੍ਹ ਕੇ ਰੱਖਣ ਦਾ ਮੌਕਾ ਦਿੱਤਾ।

Leave a Comment

Your email address will not be published. Required fields are marked *

Scroll to Top