ਯੁੱਧ ਨਸ਼ਿਆਂ ਵਿਰੁੱਧ ; ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦੇ ਗਈ ਵਾਕਾਥੋਨ

ਜਲੰਧਰ, 25 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ‘ਵਾਕਾਥੋਨ 1.0’ ਕਰਵਾਈ ਗਈ, ਜਿਸ ਵਿੱਚ 600 ਤੋਂ ਵੱਧ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਮਾਪਿਆਂ ਨੇ ਹਿੱਸਾ ਲੈਂਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਊਣ ਦਾ ਸੁਨੇਹਾ ਦਿੱਤਾ।

ਐਸ.ਡੀ.ਐਮ. ਜਲੰਧਰ-1 ਨਵਦੀਪ ਸਿੰਘ ਵੱਲੋਂ ਵਾਕਾਥੋਨ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਕਿ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਪਹੁੰਚ ਕੇ ਸਮਾਪਤ ਹੋਈ। ਉਨ੍ਹਾਂ ਖੁਦ ਵੀ ਵਾਕਾਥੋਨ ਵਿੱਚ ਹਿੱਸਾ ਲਿਆ।

ਇਸ ਮੌਕੇ ਐਸ.ਡੀ.ਐਮ. ਵੱਲੋਂ ਵਿਦਿਆਰਥੀਆਂ ਅਤੇ ਹੋਰ ਭਾਗੀਦਾਰਾਂ ਨੂੰ ਨਸ਼ਿਆਂ ਖਿਲਾਫ਼ ਲੜਨ ਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਸਹੁੰ ਵੀ ਚੁਕਾਈ ਗਈ।



ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਅੱਜ ਦੀ ਵਾਕਾਥੋਨ ਵਿੱਚ ਚੱਲਿਆ ਗਿਆ ਇਕ-ਇਕ ਕਦਮ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ।

ਇਸ ਮੌਕੇ ਏ.ਸੀ.ਪੀ. (ਹੈੱਡ ਕੁਆਰਟਰ) ਮਨਮੋਹਨ ਸਿੰਘ, ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ।

ਰੈੱਡ ਕਰਾਸ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਵਾਕਾਥੋਨ ਵਿੱਚ ਭਾਗ ਲਿਆ। ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਗੀਤਾਂ ਰਾਹੀਂ ਸਿਹਤਮੰਦ ਜੀਵਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਡੀ.ਏ.ਵੀ. ਬੈਂਡ ਅਤੇ ਭੰਗੜਾ ਦੀ ਪੇਸ਼ਕਾਰੀ ਵੀ ਕੀਤੀ ਗਈ।



ਇਸ ਮੌਕੇ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਵਾਈਸ ਪ੍ਰਿੰਸੀਪਲ ਪ੍ਰੋ. ਕੁੰਵਰ ਰਾਜੀਵ, ਪ੍ਰੋ. ਸੋਨਿਕਾ ਦਾਨੀਆ, ਰਜਿਸਟਰਾਰ ਪ੍ਰੋ. ਅਸ਼ੋਕ ਕਪੂਰ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਇਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ, ਡਾ. ਐਸ. ਕੇ. ਗੌਤਮ, ਵਿਨੋਦ ਕੁਮਾਰ, ਮਾਡਲ ਟਾਊਨ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਵਾਕਾਥੋਨ ਵਿੱਚ ਡੀ.ਏ.ਵੀ. ਕਾਲਜ, ਜਲੰਧਰ, ਡੀ.ਏ.ਵੀ. ਇੰਸਟੀਚਿਊਟ ਆਫ਼ ਫਿਜ਼ੀਓਥੈਰੇਪੀ ਐਂਡ ਰੀਹੈਬਿਲੀਟੇਸ਼ਨ, ਮਹਾਤਮਾ ਹੰਸ ਰਾਜ ਡੀ.ਏ.ਵੀ. ਇੰਸਟੀਚਿਊਟ ਆਫ਼ ਨਰਸਿੰਗ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦਯਾਨੰਦ ਮਾਡਲ ਸਕੂਲ (ਮਾਡਲ ਟਾਊਨ), ਦਯਾਨੰਦ ਮਾਡਲ ਸਕੂਲ (ਦਯਾਨੰਦ ਨਗਰ) ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।

Leave a Comment

Your email address will not be published. Required fields are marked *

Scroll to Top