ਜਨਗਣਨਾ-2027 ; ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ, ਆਨਲਾਈਨ ਪੋਰਟਲ ’ਤੇ ਜਾ ਕੇ ਖੁਦ ਵੇਰਵੇ ਕੀਤੇ ਦਰਜ

ਜਲੰਧਰ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਖੁਦ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਆਮ ਲੋਕ ਖੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  ‘ਤੇ ਜਾਣਾ ਹੋਵੇਗਾ। ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ ‘ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

Leave a Comment

Your email address will not be published. Required fields are marked *

Scroll to Top