ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ‘ਚ ਟੇਕਿਆ ਮੱਥਾ

ਜਲੰਧਰ, 14 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਖੇ ਬਾਲਾ ਜੀ ਦੀ ਚੌਂਕੀ ਵਿੱਚ ਮੱਥਾ ਟੇਕਿਆ।

ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਹੀ ਹੈ, ਜਿੱਥੇ ਸੂਬਾ ਵਾਸੀ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦਿਆਂ ਰਲ ਮਿਲ ਕੇ ਧਾਰਮਿਕ ਸਮਾਗਮ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪਰਸ਼ੂਰਾਮ ਜਯੰਤੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਮਨਾਈ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿਖੇ ਪਹਿਲੀ ਵਾਰੀ ਨਵ ਸੰਮਤ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਗਿਆ। ਪੰਜਾਬ ਸਰਕਾਰ ਵਲੋਂ ਸ਼੍ਰੀ ਰਾਮ ਤੀਰਥ ਵਿਖੇ ਕਰੀਬ 25 ਕਰੋੜ ਦੇ ਕਾਰਜ ਵੀ ਆਰੰਭੇ ਜਾ ਰਹੇ ਹਨ।

ਇਸ ਮੌਕੇ ਸੀਨੀਅਰ ‘ਆਪ’ ਆਗੂ ਦਿਨੇਸ਼ ਢੱਲ ਅਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬੱਸੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top