ਜਲੰਧਰ ਜ਼ਿਲ੍ਹੇ ‘ਚ 66.05 ਫੀਸਦੀ ਹੋਈ ਪੋਲਿੰਗ

ਜਲੰਧਰ, 26 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ
ਅਫ਼ਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 66.05 ਫੀਸਦੀ ਵੋਟ ਪੋਲ ਹੋਈ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਨਕੋਦਰ ਵਿਖੇ ਕੁੱਲ 65.58 ਫੀਸਦੀ, ਨਗਰ ਕੌਂਸਲ ਆਦਮਪੁਰ 64.59 ਫੀਸਦੀ, ਕਰਤਾਰਪੁਰ 65.02 ਫੀਸਦੀ, ਨੂਰਮਹਿਲ 70.53 ਫੀਸਦੀ ਅਤੇ ਨਗਰ ਕੌਂਸਲ ਫਿਲੌਰ 62.29 ਫੀਸਦੀ ਵੋਟਿੰਗ ਹੋਈ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਨਗਰ ਪੰਚਾਇਤ ਮਹਿਤਪੁਰ 68.97 ਫੀਸਦੀ ਅਤੇ ਨਗਰ ਪੰਚਾਇਤ ਲੋਹੀਆਂ ਖਾਸ 71.72 ਫੀਸਦੀ ਵੋਟਾਂ ਸ਼ਾਂਤੀਪੂਰਨ ਢੰਗ ਨਾਲ ਪੋਲ ਹੋਈਆਂ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਮੁਕੰਮਲ ਹੋਈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੇ ਪੂਰੇ ਉਤਸ਼ਾਹ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਲਈ ਵੋਟਰ ਵਧਾਈ ਦੇ ਪਾਤਰ ਹਨ।

Leave a Comment

Your email address will not be published. Required fields are marked *

Scroll to Top